ਸੰਯੁਕਤ ਮੋਰਚੇ ਵਿਚ ਸ਼ਾਮਿਲ ਕਿਸਾਨ ਜਥੇਬੰਦੀਆਂ ਨੇ 26 ਮਾਰਚ ਨੂੰ ਦਿੱਤੇ ਭਾਰਤ ਬੰਦ ਸੱਦੇ ਨੂੰ ਵਪਾਰ ਮੰਡਲ,ਟ੍ਰੇਡ ਯੂਨੀਅਨਾਂ ਅਤੇ ਟਰਾਂਸਪੋਰਟ ਯੂਨੀਅਨ ਵੱਲੋਂ ਵੀ ਸਮਰਥਨ ਕੀਤਾ ਗਿਆ ।ਸੁਲਤਾਨਪੁਰ ਲੋਧੀ ਵਿਚ ਸ਼ਹੀਦ ਊਧਮ ਸਿੰਘ ਚੌਕ ਵਿਖੇ ਰੋਸ਼ ਪ੍ਰਦਰਸ਼ਨ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਸੰਘਰਸ਼ ਕਮੇਟੀ ਪੰਜਾਬ,ਸੁਬਾਈ ਆਗੂ ਕੁਲਦੀਪ ਸਿੰਘ ਸਾਗਰਾਂ , ਪਰਮਜੀਤ ਸਿੰਘ ਪ੍ਰਧਾਨ ਜ਼ਿਲ੍ਹਾ ਕਪੂਰਥਲਾ, ਕੁੱਲ ਹਿੰਦ ਕਿਸਾਨ ਸਭਾ ਆਗੂ ਮਾਸਟਰ ਚਰਨ ਸਿੰਘ ਹੈਬਤਪੁਰ, ਐਡਵੋਕੇਟ ਰਜਿੰਦਰ ਸਿੰਘ ਰਾਣਾ, ਅਤੇ ਬੂਟਾ ਸਿੰਘ ਸਰਪੰਚ , ਨੇ ਕਿਹਾ ਕਿ ਕਿਸਾਨ ਅੰਦੋਲਨ ਸਾਰੇ ਦੇਸ਼ ਦੇ ਕਿਸਾਨਾਂ ਤੇ ਲੋਕਾਂ ਦਾ ਹੈ। ਉਨ੍ਹਾਂ ਕਿਹਾ ਕੇਂਦਰ ਦੀ ਮੋਦੀ ਸਰਕਾਰ ਲੋਕਤੰਤਰ ਦਾ ਗਲਾ ਘੁੱਟ ਹੈ ਲੋਕਾਂ ਦੀ ਆਵਾਜ਼ ਨੂੰ ਸੁਣਨ ਤੋਂ ਇਨਕਾਰੀ ਹੈ ਉਨ੍ਹਾਂ ਨੇ ਕਿਹਾ ਕਿ ਕਾਲੇ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਬਾਡਰਾਂ ਤੇ ਮੋਰਚਾ ਲਾ ਕੇ ਬੈਠੇ ਕਿਸਾਨਾਂ ਮਜ਼ਦੂਰਾਂ ਦੀ ਆਵਾਜ਼ ਸੁਣਨ ਵਾਸਤੇ ਕੇਂਦਰ ਸਰਕਾਰ ਕੋਲ ਸਮਾਂ ਨਹੀਂ ਹੈ ਦੇਸ਼ ਦਾ ਪ੍ਰਧਾਨ ਮੰਤਰੀ ਲੋਕਾਂ ਨੂੰ ਤਾਂ ਮਨ ਦੀ ਗੱਲ ਸੁਣਾਉਂਦਾ ਹੈ ਪਰ ਕਿਸਾਨਾਂ ਦੇ ਮਨ ਦੀ ਗੱਲ ਨਹੀਂ ਸੁਣ ਰਿਹਾ ਹੈ ਮੋਦੀ ਸਰਕਾਰ ਨੂੰ ਜਗਾਉਣ ਵਾਸਤੇ ਕਿਸਾਨਾਂ ਦੇ ਮਨ ਦੀ ਗੱਲ ਸੁਣਾਉਣ ਵਾਸਤੇ ਅੱਜ ਸੰਯੁਕਤ ਮੋਰਚੇ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੁਲਤਾਨਪੁਰ ਲੋਧੀ ਵਿਖੇ ਚੱਕਾ ਜ਼ਾਮ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹਿਆਂ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਲੇ ਖੇਤੀ ਕਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਸੰਯੁਕਤ ਮੋਰਚੇ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ

B11 NEWS
By -
0

Post a Comment

0Comments

Post a Comment (0)