ਸੰਯੁਕਤ ਮੋਰਚਾ ਵਿੱਚ ਭਾਈਵਾਲ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਵਲੋਂ 5 ਅਪ੍ਰੈਲ ਨੂੰ ਐਫ ਸੀ ਆਈ ਦਫ਼ਤਰ ਦੇ ਘਿਰਾਓ ਸੰਬੰਧੀ ਮੀਟਿੰਗ ਗੁਰੂ ਨਾਨਕ ਦੇਵ ਪ੍ਰੈਸ ਕਲੱਬ ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ। ਸੰਯੁਕਤ ਮੋਰਚਾ ਚ ਭਾਈਵਾਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕੇਂਦਰ ਸਰਕਾਰ ਵਲੋਂ ਐਫ ਸੀ ਆਈ ਵਿਭਾਗ ਨੂੰ ਖਤਮ ਕਰਨ ਦੀਆ ਨੀਤੀਆਂ ਬਣਾਈਆਂ ਜਾ ਰਹੀਆਂ ਹਨ ਦੇ ਖਿਲਾਫ ਸੰਯੁਕਤ ਮੋਰਚਾਕਿਸਾਨ ਜਥੇਬੰਦੀਆਂ ਸੱਦੇ ਤੇ 5ਐਪ੍ਰਲ ਨੂੰ ਸਾਰੇ ਭਾਰਤ ਵਿੱਚ ਐਫ ਸੀ ਆਈ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਵਿਖੇ ਵੀ ਐਫ ਸੀ ਆਈ ਦੇ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾਉਨ੍ਹਾਂ ਕਥਿੱਤ ਦੋਸ਼ ਲਗਾਇਆ ਕਿ ਭਾਜਪਾ ਵੱਲੋਂ ਰਾਜਸਥਾਨ ਵਿਚ ਕਿਸਾਨ ਆਗੂ ਰਾਕੇਸ਼ ਟਕੈਤ ਤੇ ਹੋਏ ਹਮਲੇ ਦੀ ਜ਼ੋਰਦਾਰ ਨਿੰਦਾ ਕਰਦੇ ਹੋਏ ਮੋਦੀ ਸਰਕਾਰ ਨੂੰ ਚੇਤਾਵਨੀ ਦਿੱਤੀ ਆਉਣ ਵਾਲੇ ਸਮੇਂ ਵਿੱਚ ਕੇਂਦਰ ਸਰਕਾਰ ਨੂੰ ਨਤੀਜੇ ਭੁਗਤਣੇ ਪੈਣਗੇ ਉਹਨਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨਾਂ ਅਤੇ ਪ੍ਰਵਾਸੀ ਮਜ਼ਦੂਰਾਂ ਦੇ ਰਿਸ਼ਤਿਆਂ ਨੂੰ ਖ਼ਤਮ ਕਰਨ ਲਈ ਝੂਠੇ ਇਲਜਾਮ ਲਗਾਏ ਜਾ ਰਹੇ ਹਨ ਇਸ ਮੌਕੇ ਸੰਯੁਕਤ ਮੋਰਚੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ

B11 NEWS
By -
0

Post a Comment

0Comments

Post a Comment (0)