ਸਕੂਲ ਸਿੱਖਿਆ ਵਿਭਾਗ, ਪੰਜਾਬ ਨੇ 16.33 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ ਕੀਤੀ ਹੈ।

B11 NEWS
By -
0
ਸਕੂਲਾਂ 🏫ਦੀਆਂ ਲਾਇਬ੍ਰੇਰੀਆਂ ਦਾ ਪੱਧਰ ਉੱਚਾ 📈 ਚੁੱਕਣ ਅਤੇ ਬੱਚਿਆਂ 👨🏻‍🎓👩🏻‍🎓 ਨੂੰ ਪੜ੍ਹਣ ਲਈ ਬਿਹਤਰ ਕਿਤਾਬਾਂ 📚 ਮੁਹੱਈਆ ਕਰਵਾਉਣ ਲਈ ਸਕੂਲ ਸਿੱਖਿਆ ਵਿਭਾਗ, ਪੰਜਾਬ ਨੇ 16.33 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ ਕੀਤੀ ਹੈ। ਇਹ ਰਾਸ਼ੀ ਅਕਾਦਮਿਕ ਸੈਸ਼ਨ 2021-22 ਦੌਰਾਨ ਕਿਤਾਬਾਂ ਖਰੀਦਣ ਲਈ ਜਾਰੀ ਕੀਤੀ ਗਈ ਹੈ। 

ਮਾਹਿਰ ਕਮੇਟੀ ਵੱਲੋਂ ਸਿਫਾਰਸ਼ ਕੀਤੀਆਂ ਇਤਿਹਾਸ, ਸੱਭਿਆਚਾਰ, ਭੂਗੋਲ, ਸੋਸ਼ਾਲੋਜੀ, ਪੰਜਾਬ ਦੇ ਲੋਕ ਸਾਹਿਤ ਅਤੇ ਬੋਲੀਆਂ ‘ਤੇ ਆਧਾਰਿਤ ਪੁਸਤਕਾਂ 📚 ਖਰੀਦਣ ਲਈ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਪ੍ਰਾਇਮਰੀ ਸਕੂਲਾਂ 🏫 ਦੇ ਵਿਦਿਆਰਥੀਆਂ ਵਿੱਚ ਪੜ੍ਹਣ ਦੀ ਆਦਤ ਪੈਦਾ ਕਰਨ ਅਤੇ ਉਨ੍ਹਾਂ ਨੂੰ ਕਿਤਾਬਾਂ ਵੱਲ ਆਕ੍ਰਸ਼ਿਤ ਕਰਨ ਲਈ ਰੰਗਦਾਰ ਤੇ ਸਚਿੱਤਰ ਪੁਸਤਕਾਂ ਖਰੀਦਣ ’ਤੇ ਜ਼ੋਰ ਦਿੱਤਾ ਗਿਆ ਹੈ।

Post a Comment

0Comments

Post a Comment (0)