ਜਿਲ੍ਹਾ ਚੋਣ ਅਫਸਰ ਵਲੋਂ ਰਿਟਰਨਿੰਗ ਅਫਸਰਾਂ ਨੂੰ ਪੋਲਿੰਗ ਬੂਥਾਂ ਉਪਰ ਵੋਟਰਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧਾਂ ਦੇ ਹੁਕਮ

B11 NEWS
By -
0
ਜਿਲ੍ਹਾ ਚੋਣ ਅਫਸਰ ਵਲੋਂ ਰਿਟਰਨਿੰਗ ਅਫਸਰਾਂ ਨੂੰ ਪੋਲਿੰਗ ਬੂਥਾਂ ਉਪਰ ਵੋਟਰਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧਾਂ ਦੇ ਹੁਕਮ

4007 ਸਰੀਰਕ ਤੌਰ ਤੇ ਅਸਮਰੱਥ ਵੋਟਰ ਕਰਨਗੇ ਜਮਹੂਰੀ ਹੱਕ ਦੀ ਵਰਤੋਂ 

ਕਪੂਰਥਲਾ, 14 ਜਨਵਰੀ
ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਭੁਲੱਥ, ਕਪੂਰਥਲਾ, ਸੁਲਤਾਨਪੁਰ ਲੋਧੀ ਤੇ ਕਪੂਰਥਲਾ ਦੇ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ 14 ਫਰਵਰੀ ਨੂੰ ਹੋਣ ਵਾਲੀ ਵੋਟਿੰਗ ਦੇ ਮੱਦੇਨਜ਼ਰ ਸਾਰੇ 793 ਪੋਲਿੰਗ ਬੂਥਾਂ ਦਾ ਨਿੱਜੀ ਤੌਰ ’ਤੇ ਦੌਰਾ ਕਰਨ ਤਾਂ ਜੋ ਲੋਕਾਂ  ਨੂੰ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਨ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਵਿਸ਼ੇਸ਼ ਕਰਕੇ ਸਰੀਰਕ ਤੌਰ ’ਤੇ ਅਸਮਰੱਥ ਵੋਟਰਾਂ ਦੀ ਸਹੂਲਤ ਲਈ ਹਰੇਕ ਪੋਲਿੰਗ ਬੂਥ ਉੱਪਰ ਰੈਂਪ ਤੇ ਵੀਲ੍ਹ ਚੇਅਰ ਦੀ ਸਹੂਲਤ ਲਾਜਮੀ ਹੈ। ਜ਼ਿਕਰਯੋਗ ਹੈ ਕਿ ਜਿਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਅੰਦਰ 4007 ਵੋਟਰ ਸਰੀਰਕ ਤੌਰ ’ਤੇ ਅਸਮਰੱਥ ਹਨ, ਜਿਸ ਵਿਚੋਂ ਭੁਲੱਥ ਅੰਦਰ 850, ਕਪੂਰਥਲਾ ਅੰਦਰ 1175, ਸੁਲਤਾਨਪੁਰ ਲੋਧੀ ਅੰਦਰ 678 ਤੇ ਫਗਵਾੜਾ ਅੰਦਰ 1304 ਵੋਟਰ ਹਨ। 
 ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਰਿਟਰਨਿੰਗ ਅਫਸਰ ਪੋਲਿੰਗ ਬੂਥਾਂ ਉੱਪਰ ਬਿਜਲੀ, ਪੀਣ ਵਾਲੇ ਪਾਣੀ, ਬਾਥਰੂਮ, ਫਰਨੀਚਰ, ਰੈਂਪ,  ਕੋਵਿਡ ਦੂਰੀ ਲਈ ਸਰਕਲ ਬਣਾਉਣੇ, ਸਾਇਨ ਚਿੰਨ੍ਹ ਤੇ ਇੰਤਜਾਰ ਲਈ ਨਿਰਧਾਰਿਤ ਖੇਤਰ ਦੀ ਵਿਵਸਥਾ ਯਕੀਨੀ ਬਣਾਉਣ।
Tags:

Post a Comment

0Comments

Post a Comment (0)