ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ 31 ਜੁਲਾਈ ਨੂੰ ਮਨਾਇਆ ਜਾਵੇਗਾ

B11 NEWS
By -
0
ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ 31 ਜੁਲਾਈ ਨੂੰ ਮਨਾਇਆ ਜਾਵੇਗਾ
ਸੁਲਤਾਨਪੁਰ ਲੋਧੀ, 14 ਜੁਲਾਈ ,ਉਮ ਪ੍ਰਕਾਸ਼,ਸ਼ਰਨਜੀਤ ਸਿੰਘ 
ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ ਵੱਲੋਂ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਸਬੰਧੀ ਤਿਆਰੀਆਂ ਨੂੰ ਲੈ ਕੇ ਇੱਕ ਵਿਸ਼ੇਸ਼ ਮੀਟਿੰਗ ਟਰੱਸਟ ਦੇ ਪ੍ਰਧਾਨ ਪ੍ਰੋ. ਚਰਨ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ, ਸਾਹਿਤ ਸਭਾ ਸੁਲਤਾਨਪੁਰ ਲੋਧੀ, ਦੀ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਧ ਚਡ਼੍ਹ ਕੇ ਹਿੱਸਾ ਲਿਆ। ਇਸ ਮੌਕੇ ਸ਼ਹੀਦ ਊਧਮ ਸਿੰਘ ਟਰੱਸਟ ਦੇ ਚੇਅਰਮੈਨ ਪ੍ਰੋ. ਚਰਨ ਸਿੰਘ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਹੀਦ ਊਧਮ ਸਿੰਘ ਚੌਕ ਵਿਖੇ ਸ਼ਹੀਦ ਦੇ ਬੁੱਤ ਤੇ  ਫੁੱਲ ਮਲਾਵਾਂ ਭੇਂਟ ਕਰ ਕੇ ਮਨਾਇਆ ਜਾਵੇਗਾ। ਇਸ ਸਮਾਗਮ ਨੂੰ ਲੈ ਕੇ ਤਿਆਰੀਆਂ ਆਰੰਭ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਥੇਬੰਦੀਆਂ ਦੇ ਸਹਿਯੋਗ ਨਾਲ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਸਮੂਹ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਸਮੂਹ ਜਥੇਬੰਦੀਆਂ ਦੇ ਆਗੂਆਂ ਅਤੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇ। ਉਨ੍ਹਾਂ ਇਲਾਕੇ ਭਰ ਦੀਆਂ ਸਿਆਸੀ, ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਅਤੇ ਇਲਾਕੇ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ। ਇਸ ਮੌਕੇ ਸਾਹਿਤ ਸਭਾ ਦੇ ਪ੍ਰਧਾਨ ਡਾ. ਸਵਰਨ ਸਿੰਘ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਮੋਮੀ, ਦਿ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਲਖਵੀਰ ਸਿੰਘ ਲੱਖੀ ਆਦਿ ਵੱਲੋਂ ਵੀ ਮੀਟਿੰਗ ਨੂੰ ਸੰਬੋਧਨ ਕੀਤਾ ਗਿਆ । ਉਨ੍ਹਾਂ ਇਹ ਵੀ ਦੱਸਿਆ ਕਿ ਉਸੇ ਦਿਨ ਕਿਸਾਨ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਦੇ ਕਾਰਨ ਇਸ ਵਾਰ ਵੱਖਰਾ ਸਮਾਗਮ ਨਹੀਂ ਕੀਤਾ ਜਾਵੇਗਾ, ਸਿਰਫ਼ ਸ਼ਹੀਦ ਊਧਮ ਸਿੰਘ ਚੌਕ ਵਿਖੇ ਹੀ ਸ਼ਹੀਦ ਨੂੰ 31 ਜੁਲਾਈ ਨੂੰ ਸਵੇਰੇ 9 ਵਜੇ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ। ਇਸ ਮੌਕੇ ਐਡਵੋਕੇਟ ਕੇਹਰ ਸਿੰਘ, ਐਡਵੋਕੇਟ ਰਜਿੰਦਰ ਸਿੰਘ ਰਾਣਾ ਦੋਵੇਂ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ, ਐਡਵੋਕੇਟ ਸਤਨਾਮ ਸਿੰਘ ਮੋਮੀ ਪ੍ਰਧਾਨ ਬਾਰ ਐਸੋਸੀਏਸ਼ਨ, ਐਡਵੋਕੇਟ ਜਸਪਾਲ ਸਿੰਘ ਧੰਜੂ ਚੇਅਰਮੈਨ, ਮੁਖਤਿਆਰ ਸਿੰਘ ਚੰਦੀ, ਮਾਸਟਰ ਚਰਨ ਸਿੰਘ ਹੈਬਤਪੁਰ, ਮਲਕੀਤ ਸਿੰਘ ਸਾਬਕਾ ਸਰਪੰਚ, ਤਜਿੰਦਰ ਸਿੰਘ ਧੰਜੂ ਆਦਿ ਵੀ ਹਾਜ਼ਰ ਸਨ।
Tags:

Post a Comment

0Comments

Post a Comment (0)