No title

B11 NEWS
By -
0
ਸੁਲਤਾਨਪੁਰ ਲੋਧੀ 28 ਜਨਵਰੀ , ( ਲਾਡੀ , ਚੌਧਰੀ , ਸ਼ਰਨਜੀਤ ਸਿੰਘ ਤਖਤਰ )ਪੰਜਾਬ ਦੀਆਂ ਸੜਕਾਂ ਨੂੰ ਦੁਰਘਟਨਾ ਤੋਂ ਸੁਰਖਸ਼ਿਤ ਕਰਨ ਲਈ ,ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ ਨਿਗਰਾਨੀ ਇਹ ਸ਼ਬਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ । ਆਮ ਆਦਮੀ ਪਾਰਟੀ ਦੇ ਯੂਥ ਆਗੂ ਸਤਵੀਰ ਸਿੰਘ ਬਿੱਲਾ, ਪਰਵਿੰਦਰ ਸਿੰਘ ਸੋਨੂੰ, ਕਮਲਪ੍ਰੀਤ ਸਿੰਘ ਸੋਨੀ, ਨੇ ਸੰਯੁਕਤ ਤੌਰ ਤੇ ਕਹੇ। ਉਹਨਾਂ ਕਿਹਾ ਕਿ 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜੋ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ 5500 ਕਿਲੋਮੀਟਰ ਸੜਕਾਂ ਦੀ ਨਿਗਰਾਨੀ ਕਰੇਗੀ।
ਸੜਕ ਸੁਰੱਖਿਆ ਫੋਰਸ ਨੂੰ ਸੜਕਾਂ ਦੀ ਕੁਸ਼ਲਤਾ ਨਾਲ ਨਿਗਰਾਨੀ ਕਰਨ ਲਈ ਪਹਿਲੇ ਪੜਾਅ ਵਿੱਚ 144 ਅਤਿ ਆਧੁਨਿਕ ਵਾਹਨ ਦਿੱਤੇ ਗਏ ਹਨ। ਇਨ੍ਹਾਂ ਵਾਹਨਾਂ ਵਿੱਚ 116 ਟੋਇਟਾ ਹਿਲਕਸ ਅਤੇ 28 ਮਹਿੰਦਰਾ ਸਕਾਰਪੀਓ ਸ਼ਾਮਲ ਹਨ ਅਤੇ ਸੜਕਾਂ ਦੀ ਨਿਗਰਾਨੀ ਲਈ ਇਹ ਵਾਹਨ ਹਰ 30 ਕਿਲੋਮੀਟਰ ਦੇ ਵਕਫ਼ੇ ਨਾਲ ਤਾਇਨਾਤ ਕੀਤੇ ਜਾਣਗੇ। ਇਹਨਾਂ ਵਾਹਨਾਂ ਵਿੱਚ ਚਾਰ ਪੁਲਿਸ ਮੁਲਾਜ਼ਮਾਂ ਦੀ ਟੀਮ ਹੋਵੇਗੀ ਜਿਸ ਦੀ ਅਗਵਾਈ ਪੈਟਰੋਲਿੰਗ ਇੰਚਾਰਜ ਵਜੋਂ ਏ.ਐਸ.ਆਈ. ਜਾਂ ਉਸ ਤੋਂ ਉੱਚ ਰੈਂਕ ਦਾ ਅਧਿਕਾਰੀ ਕਰੇਗਾ। ਉਨਾਂ ਦੱਸਿਆ ਕਿ 
ਟਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਰੋਕਣ ਲਈ ਇਹ ਵਾਹਨ ਸਪੀਡ ਗਨ, ਐਲਕੋਮੀਟਰ, ਈ-ਚਾਲਾਨ ਮਸ਼ੀਨਾਂ ਅਤੇ ਏ.ਆਈ. ਅਧਾਰਿਤ ਸਮਾਰਟ ਪ੍ਰਣਾਲੀ ਵਰਗੇ ਅਤਿ ਆਧੁਨਿਕ ਉਪਕਰਨਾਂ ਨਾਲ ਲੈਸ ਹਨ। ਉਨ੍ਹਾਂ ਕੋਲ ਕਮਾਂਡ ਐਂਡ ਕੰਟਰੋਲ ਸੈਂਟਰ ਦੇ ਨਾਲ ਨਾਲ ਰੀਅਲ-ਟਾਈਮ ਸੀ.ਸੀ.ਟੀ.ਵੀ. ਕੈਮਰਿਆਂ ਵਾਲੀ ਰਿਕਵਰੀ ਵੈਨ ਵੀ ਹੋਵੇਗੀ। ਇਸ ਦੇ ਨਾਲ ਹੀ ਸੜਕ ਹਾਦਸਿਆਂ ਦੀ ਜਾਂਚ ਅਤੇ ਤਕਨੀਕੀ ਕੰਮ ਸੰਭਾਲਣ ਲਈ ਮਕੈਨੀਕਲ ਇੰਜੀਨੀਅਰ, ਸਿਵਲ ਇੰਜੀਨੀਅਰ ਅਤੇ ਆਈ.ਟੀ. ਮਾਹਿਰ ਵੀ ਹੋਣਗੇ। ਉਨਾਂ ਨੇ ਪੰਜਾਬ ਦੇ ਅਵਾਮ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰ ਦਾ ਸਹਿਯੋਗ ਕਰਨ ਤਾਂ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਲੋਕਾਂ ਲਈ ਚੰਗੇ ਤੋਂ ਵਧੀਆ ਕੰਮ ਕਰ ਸਕੇ। ਪੰਜਾਬ ਦੀਆਂ ਸੜਕਾਂ ਤੇ ਹੋ ਰਹੀਆਂ ਸੜਕ ਦੁਰਘਟਨਾ ਰੋਕਣ ਲਈ ਪੰਜਾਬ ਸਰਕਾਰ ਦਾ ਇਹ ਕਦਮ ਅਹਿਮ ਕਦਮ ਸਾਬਿਤ ਹੋਵੇਗਾ

Post a Comment

0Comments

Post a Comment (0)